ਡਾ.ਦਲਾਲ ਘੋਲ ਤਿਆਰ ਕਰਨ ਦਾ ਫਾਰਮੂਲਾ

• 2.5 ਕਿੱਲੋ ਯੂਰੀਆ, 2.5 ਕਿੱਲੋ ਡੀ.ਏ.ਪੀ ਅਤੇ ਅੱਧਾ ਕਿੱਲੋ ਜ਼ਿੰਕ (21% ਵਾਲ਼ੀ) ਲਓ।

• ਡੀ.ਏ.ਪੀ. ਨੂੰ ਛਿੜਕਾਅ ਤੋਂ ਇੱਕ ਦਿਨ ਪਹਿਲਾਂ ਪਲਾਸਟਿਕ ਜਾਂ ਮਿੱਟੀ ਦੇ ਭਾਂਡੇ ਵਿੱਚ ਭਿਓਂ ਕੇ ਰੱਖ ਦਿਓ ਅਤੇ ਦਿਨ ਵਿੱਚ 2-3 ਵਾਰ ਇਸ ਨੂੰ ਡੰਡੇ ਨਾਲ ਹਿਲਾਉਂਦੇ ਰਹੋ। ਇਸ ਪ੍ਰਕਿਰਿਆ ਨਾਲ ਡੀ.ਏ.ਪੀ. ਖਾਦ ਵਿੱਚ ਮੌਜੂਦ ਪੋਸ਼ਕ ਤੱਤ ਚੰਗੀ ਤਰ੍ਹਾਂ ਮਿਲ ਜਾਣਗੇ।

• ਇਸ ਤੋਂ ਬਾਅਦ ਛਿੜਕਾਅ ਵੇਲੇ ਯੂਰੀਆ ਅਤੇ ਜ਼ਿੰਕ ਨੂੰ ਵੀ ਅਲੱਗ-ਅਲੱਗ ਪਲਾਸਟਿਕ ਜਾਂ ਮਿੱਟੀ ਦੇ ਭਾਂਡਿਆਂ ਵਿੱਚ ਪਾਣੀ ਵਿੱਚ ਘੋਲ ਲਓ। ਇਸ ਤੋਂ ਬਾਅਦ 100 ਲੀਟਰ ਪਾਣੀ ਵਿੱਚ ਇਨ੍ਹਾਂ ਨੂੰ ਘੋਲ ਕੇ ਫ਼ਸਲ ‘ਤੇ ਛਿੜਕੋ ਜਾਂ ਫਿਰ ਇੱਕ ਪੈਮਾਨਾ ਤਿਆਰ ਲਓ ਅਤੇ ਹਰ ਟੈਂਕੀ ਵਿੱਚ ਉਸ ਪੈਮਾਨੇ ਦੇ ਅਨੁਸਾਰ ਘੋਲੀ ਹੋਈ ਖਾਦ ਪਾਉਂਦੇ ਰਹੋ ਅਤੇ ਬਾਕੀ ਪਾਣੀ ਮਿਲਾ ਲਓ।

• ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਇਹ ਘੋਲ ਤਿਆਰ ਕਰਨ ਲਈ ਕਿਸੇ ਧਾਤੂ ਦੇ ਬਰਤਨ ਦੀ ਵਰਤੋਂ ਨਾ ਕੀਤਾ ਜਾਵੇ ਅਤੇ ਇਸ ਘੋਲ ਦੀ ਵਰਤੋਂ ਸਿਰਫ 100 ਲੀਟਰ ਪਾਣੀ ਵਿੱਚ ਹੀ ਕੀਤੀ ਜਾਵੇ, ਨਾ ਘੱਟ ਨਾ ਜ਼ਿਆਦਾ।

• ਫ਼ਸਲ ‘ਤੇ ਘੋਲ ਦੀ ਪ੍ਰਕਿਰਿਆ ਸਾਧਾਰਣ ਰੱਖੋ। ਪੌਦੇ ‘ਤੇ ਇੱਕੋ ਜਗ੍ਹਾ ਜ਼ਿਆਦਾ ਘੋਲ ਦਾ ਛਿੜਕਾਅ ਨਾ ਕਰੋ। ਇਸ ਨਾਲ ਪੌਦੇ ਦੇ ਪੱਤਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਸਪਰੇਅ ਨਾਲ ਪੌਦਿਆਂ ਨੂੰ ਭਰਪੂਰ ਪੋਸ਼ਕ ਤੱਤ ਮਿਲ ਜਾਣਗੇ।

ਖੇਤੀਬਾੜੀ ਅਤੇ ਪਸ਼ੂ-ਪਾਲਣ ਬਾਰੇ ਵਧੇਰੇ ਜਾਣਕਾਰੀ ਲਈ ਆਪਣੀ ਖੇਤੀ ਐਪ ਡਾਊਨਲੋਡ ਕਰੋ - ਐਂਡਰਾਇਡ, ਆਈਫੋਨ